ਧੁੰਦ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ‘ਚ ਵੀ ਧੁੰਦ ਜਾਰੀ ਰਹੇਗੀ।ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਵੀ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 16 ਜ਼ਿਲ੍ਹੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਬੇਹੱਦ ਸੰਘਣੀ ਧੁੰਦ ਨਾਲ ਪ੍ਰਭਾਵਿਤ ਹੋਣਗੇ। 30 ਅਤੇ 31 ਦਸੰਬਰ ਲਈ ਆਰੇਂਜ ਅਲਰਟ ਅਤੇ 1 ਜਨਵਰੀ 2024 ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
.
Be careful! The weather department has issued an alert, there is a chance of rain with extreme cold!
.
.
.
#punjabnews #weathernews #punjabweather
~PR.182~