ਹੱਡ ਚੀਰਵੀਂ ਠੰਡ ਕੱਢ ਰਹੀ ਵੱਟ! ਠੰਡ ਤੋਂ ਨਹੀਂ ਮਿਲਣੀ ਕੋਈ ਰਾਹਤ | Weather News |OneIndia Punjabi

2024-01-04 0

ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਰਹੀ ਠੰਡ, 1 ਜਨਵਰੀ ਨੂੰ ਦਿਨ ਦੇ ਘੱਟੋ-ਘੱਟ ਤਾਪਮਾਨ ਨੇ 53 ਸਾਲਾਂ ਦਾ ਰਿਕਾਰਡ ਤੋੜਿਆ, ਅਗਲੇ 6 ਦਿਨਾਂ ਤੱਕ ਗਹਿਰੀ ਧੁੰਦ ਦਾ ਆਰੇਂਜ ਅਲਰਟ.ਇੱਕ ਪਾਸੇ ਜਿੱਥੇ ਠੰਢ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਤੇ 1 ਜਨਵਰੀ ਨੂੰ ਦਿਨ ਦੇ ਘੱਟੋ-ਘੱਟ ਤਾਪਮਾਨ ਨੇ ਪਿਛਲੇ 53 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਅਗਲੇ 6 ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਡੂੰਘੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ।ਪੀਏਯੂ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 1 ਜਨਵਰੀ ਨੂੰ ਦਿਨ ਦਾ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਜਦੋਂ ਕਿ ਇਸ ਦਿਨ ਦਾ ਆਮ ਤਾਪਮਾਨ 17.7 ਡਿਗਰੀ ਸੈਲਸੀਅਸ ਹੈ, ਜੋ ਕਿ 1970 ਤੋਂ ਬਾਅਦ ਸਭ ਤੋਂ ਘੱਟ ਤਾਪਮਾਨ ਸੀ। ਹਾਲਾਂਕਿ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਹੈ।
.
There will be no relief from the cold, See how many days later the sun will appear!
.
.
.
#punjabnews #weathernews #punjabweather
~PR.182~