ਬਾਹਰਲੇ ਮੁਲਕਾਂ ਵਾਂਗ ਪੰਜਾਬ ਪੁਲਿਸ ਵੀ ਹੋਈ ਐਡਵਾਂਸ, ਪੰਜਾਬ ਪੁਲਿਸ ਦੀਆਂ ਗੱਡੀਆਂ 'ਤੇ ਲੱਗ ਗਿਆ ਨਵਾਂ ਡਿਵਾਈਸ |

2024-01-06 2

ਅਪਰਾਧ ਤੇ ਨਕੇਲ ਪਾਉਣ ਲਈ ਲੁਧਿਆਣਾ ਪੁਲਿਸ ਨੇ ਨਵਾਂ ਉਪਰਾਲਾ ਕੀਤਾ ਹੈ। ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਸ਼ੁਕਰਵਾਰ ਨੂੰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ।ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੀ ਪਾਰਕਿੰਗ ਵਿਖੇ ਵਾਹਨਾਂ ਨੂੰ ਝੰਡੀ ਦਿੰਦਿਆਂ ਪੁਲਿਸ ਕਮਿਸ਼ਨਰ ਚਾਹਲ ਨੇ ਆਖਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ, ਐਨਜੀਓ ਰਾਊਂਡ ਟੇਬਲ ਇੰਡੀਆ ਦੇ ਸਹਿਯੋਗ ਨਾਲ ਪੀਸੀਆਰ ਵਾਹਨਾਂ ਦੇ ਡੈਸ਼ ਬੋਰਡ ’ਤੇ ਕੈਮਰੇ ਸਥਾਪਤ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਜਾਂਦੀਆਂ ਵਾਰਦਾਤਾਂ ’ਤੇ ਨਕੇਲ ਕਸੀ ਜਾਵੇ।
.
Like foreign countries, Punjab Police has also advanced, new devices have been installed on Punjab Police vehicles.
.
.
.
#punjabpolice #punjabnews #punjablatestnews
~PR.182~

Videos similaires