ਇਸ ਤਰਾਂ ਦਾ ਕੀ ਹੈ ਇਹਨਾਂ ਸੀਨ 'ਚ ਜੋ ਦਿਲਜੀਤ ਨੇ ਆਪਣੇ ਗਾਣੇ 'ਚੋ ਕੱਟੇ! |OneIndia Punjabi

2024-01-11 1

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਆਪਣੇ ਗੀਤਾਂ ਤੇ ਮਜ਼ੇਦਾਰ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਆਪਣੇ ਨਵੇਂ ਗੀਤ Love Ya ਦੀ ਇੱਕ behind the scene ਵੀਡੀਓ ਫੈਨਜ਼ ਨਾਲ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਮਜ਼ੇਦਾਰ ਵੀਡੀਓ ਤੇ ਅਪਕਮਿੰਗ ਪ੍ਰੋਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। ਇਸ ਸਾਲ ਦੀ ਸ਼ੁਰੂਆਤ ਵਿੱਚ ਦਿਲਜੀਤ ਨੇ ਆਪਣੇ ਇੱਕ ਨਵੇਂ ਗੀਤ Love ya ਦਾ ਐਲਾਨ ਕੀਤਾ ਸੀ। ਗਾਇਕ ਨੇ ਆਪਣੇ ਜਨਮਦਿਨ ਵਾਲੇ ਦਿਨ ਯਾਨੀ ਕਿ 6 ਜਨਵਰੀ ਨੂੰ ਇਹ ਗੀਤ ਰਿਲੀਜ਼ ਕੀਤਾ ਸੀ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਦਿਲਜੀਤ ਦੋਸਾਂਝ ਨੇ ਆਪਣੇ ਇਸ ਗੀਤ ਨਾਲ ਸਬੰਧਤ ਇੱਕ ਵੀਡੀਓ ਸ਼ੇਅਰ ਕੀਤੀ ਹੈ।
.
What is it like in these scenes that Diljit cut from his song.
.
.
.
#diljitdosanjh #punjabisinger #punjabnews
~PR.182~