Canada ਕਰਨ ਜਾ ਰਿਹਾ ਐਂਟਰੀ ਬੰਦ? Canada ਨੇ ਕਿਹਾ ਹੁਣ ਸਥਿਤੀ ਸਾਡੇ ਹੱਥੋਂ ਬਾਹਰ! |OneIndia Punjabi

2024-01-15 0

ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕੈਨੇਡਾ ਕੌਮਾਂਤਰੀ ਵਿਦਿਆਰਥੀਆਂ ਦਾ ਦਾਖਲ ਬੰਦ ਕਰ ਸਕਦਾ ਹੈ। ਇਸ ਮੁਲਕ ਵਿਚ ਵਧਦੇ ਬੇਰੁਜ਼ਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜ਼ਰ ਆਵਾਸ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਉਹ ਅਗਲੇ ਕੁਝ ਮਹੀਨਿਆਂ ਵਿਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰ ਰਹੇ ਹਨ। ਦੱਸ ਦਈਏ ਕਿ ਕੈਨੇਡਾ ਵਿਚ ਪੰਜਾਬੀ ਵਿਦਿਆਰਥੀਆਂ ਦੀ ਵੱਡੀ ਗਿਣਤੀ ਹੈ।ਸੀਟੀਵੀ ਨਿਊਜ਼ ਦੀ ਇਕ ਰਿਪੋਰਟ ਮੁਤਾਬਕ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਡਰਲ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਹੜੇ ਸੂਬੇ ਆਪਣਾ ਕੰਮ ਨਹੀਂ ਕਰ ਰਹੇ ਹਨ, ਅਸਲ ਵਿਚ ਉਹ ਨਿਰੋਲ ਗਿਣਤੀ ਦੇ ਅਧਾਰ ਉਤੇ ਇਨ੍ਹਾਂ ਅੰਕੜਿਆਂ ਉਤੇ ਲਗਾਮ ਕੱਸਣ।
.
Canada is going to close the entry? Canada said now the situation is out of our hands!
.
.
.
#canadanews #students #canadavisa

Videos similaires