Punjab 'ਚ ਮੁੜ ਵਿਗੜੇਗਾ ਮੌਸਮ? ਮੀਂਹ ਦਾ ਅਲਰਟ ਜਾਰੀ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ! |OneIndia Punjabi

2024-01-29 0

ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਕਈ ਦਿਨਾਂ ਮਗਰੋਂ ਨਿਕਲੀ ਧੁੱਪ ਨੇ ਕੜਾਕੇ ਦੀ ਠੰਢ ਤੋਂ ਰਾਹਤ ਦਿੱਤੀ ਹੈ। ਧੁਪ ਮਗਰੋਂ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਕੜਾਕੇ ਦੀ ਠੰਡ ਅਤੇ ਧੁੰਦ ਤੋਂ ਥੋੜੀ ਰਾਹਤ ਮਿਲੀ ਹੈ। ਪੰਜਾਬ ਵਿੱਚ ਬੀਤੇ ਦਿਨੀ ਹਲਕੀ ਧੁੱਪ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ ਹਨ। ਪੰਜਾਬ ਵਿੱਚ ਮੌਸਮ ਵਿਭਾਗ ਦੇ ਅਨੁਸਾਰ ਜਲਦ ਮੌਸਮ ਵਿੱਚ ਬਦਲਾਅ ਦਰਜ ਕੀਤਾ ਦਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ 'ਚ ਮੌਸਮ ਫਿਰ ਤੋਂ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 31 ਜਨਵਰੀ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਅਨੁਸਾਰ ਜਲਦ ਮੀਂਹ ਪੈਂਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੇਗੀ, ਇਸ ਦੇ ਨਾਲ ਹੀ ਦਿਨ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਅਤੇ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ।ਕੜਾਕੇ ਦੀ ਠੰਢ ਦੇ ਵਿਚਕਾਰ ਦੋ ਨਵੀਆਂ ਪੱਛਮੀ ਗੜਬੜੀਆਂ ਦੀ ਸੰਭਾਵਨਾ ਦੇ ਕਾਰਨ ਮੌਸਮ ਵਿਗਿਆਨੀ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕਰ ਰਹੇ ਹਨ।
.
Will the weather deteriorate again in Punjab? Rain alert continues, know the forecast of the weather department!
.
.
.
#punjabnews #weathernews #punjabweather