ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 12ਵੀਂ ਜਮਾਤ ਵਿੱਚ ਪੜ੍ਹ ਰਹੇ ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਦੱਸ ਦਈਏ ਕਿ ਸਕੂਲ 'ਚ ਹੀ ਬੱਚਿਆਂ ਲਈ ਹੋਸਟਲ ਬਣਿਆ ਹੋਇਆ ਹੈ, ਜਿੱਥੇ ਹੀ ਇਹ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਘਟਨਾ ਸ਼ਾਮ ਕਰੀਬ 6 ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਮੌਕੇ 'ਤੇ ਮੌਜੂਦ ਹੈ। ਸੰਗਰੂਰ ਦੇ ਡੀਐਸਪੀ ਮਨੋਜ ਗੋਰਸੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ, ਜੋ ਕਿ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਬਲਰਾਂ ਦਾ ਰਹਿਣ ਵਾਲਾ ਹੈ।ਸਕੂਲ ਵਿੱਚ ਬੱਚਿਆਂ ਦੇ ਪੇਪਰ ਚੱਲ ਰਹੇ ਸੀ, ਸ਼ੁਰੂਆਤੀ ਜਾਂਚ ਵਿੱਚ ਇਹ ਲੱਗ ਰਿਹਾ ਹੈ ਕਿ ਪੇਪਰਾਂ ਵਿੱਚੋਂ ਨੰਬਰ ਘੱਟ ਆਉਣ ਕਰਕੇ ਬੱਚੇ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਫਿਲਹਾਲ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।ਬੱਚੇ ਦੇ ਪਰਿਵਾਰ ਵਾਲੇ ਸਕੂਲ ਜਾ ਰਹੇ ਹਨ, ਉਨ੍ਹਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਹਾਲੇ ਬੱਚੇ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਸਕੂਲ ਪਹੁੰਚੇ ਵਿਦਿਆਰਥੀ ਦੇ ਪਿਤਾ ਸੁਰੇਸ਼ ਸਿੰਘ ਤੇ ਉਸਦੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
.
The student took a terrible step in school! Talked to father 2 minutes ago.
.
.
.
#meritoriousschool #HostelFood #RottenFood
~PR.182~