ਮੋਗਾ 'ਚ ਕਸਬਾ ਬਾਘਾਪੁਰਾਣਾ ਦੇ ਪਿੰਡ 'ਚ ਇਕ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਵਰਗੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 17 ਸਾਲਾਂ ਦੀ ਪੀੜਤ ਕੁੜੀ ਦੁਕਾਨ ਤੋਂ ਸਾਮਾਨ ਖ਼ਰੀਦਣ ਗਈ ਸੀ ਤਾਂ 5 ਮੁੰਡਿਆਂ ਨੇ ਉਸ ਨੂੰ ਕਾਰ 'ਚ ਸੁੱਟ ਕੇ ਅਗਵਾ ਕਰ ਲਿਆ ਤੇ ਕਿਸੇ ਅਣਜਾਣ ਜਗ੍ਹਾ ਲੈ ਗਏ ਜਿਥੇ ਲੜਕੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ। ਦੋਸ਼ੀ ਸਵੇਰੇ ਪੀੜਤਾ ਨੂੰ ਉਸ ਦੇ ਘਰ ਨੇੜੇ ਗੰਭੀਰ ਹਾਲਤ 'ਚ ਸੁੱਟ ਕੇ ਫ਼ਰਾਰ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਸਮੂਹਿਕ ਜਬਰ-ਜ਼ਿਨਾਹ ਕਰਨ ਵਾਲੇ 5 ਦੋਸ਼ੀ ਪੀੜਤਾ ਦੇ ਪਿੰਡ ਦੇ ਹੀ ਹਨ। ਪੀੜਤ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਿੰਡ ਦੇ ਹੀ ਕੁੱਝ ਲੋਕ ਉਨ੍ਹਾਂ ਦੀ ਧੀ ਨੂੰ ਅਗਵਾ ਕਰਕੇ ਲੈ ਗਏ ਅਤੇ ਫਿਰ ਉਸ ਨਾਲ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ।ਤੇ ਦੋਸ਼ੀ ਫਿਰ ਕੁੜੀ ਨੂੰ ਬੇਹੋਸ਼ੀ ਦੀ ਹਾਲਤ 'ਚ ਗਲੀ 'ਚ ਸੁੱਟ ਗਏ ਫਿਲਹਾਲ ਪੁਲਸ ਵਲੋਂ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕੁੜੀ ਦਾ ਇਲਾਜ ਚਲ ਰਿਹਾ ਹੈ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
.
5 boys of the village threw a 17-year-old girl in the car! All boundaries crossed.
.
.
.
#punjabnews #moganews #latestnews
~PR.182~