ਫਿਰ ਬਦਲ ਸਕਦਾ ਮੌਸਮ? ਅਗਲੇ ਕੁੱਝ ਦਿਨ ਕਿਸ ਤਰਾਂ ਰਹੇਗਾ ਮੌਸਮ! ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ!|OneIndia Punjabi

2024-02-06 1

ਪੰਜਾਬ ‘ਚ ਮੀਂਹ ਤੋਂ ਬਾਅਦ ਹੁਣ ਮੌਸਮ ਸਾਫ਼ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪੰਜਾਬ ਸਮੇਤ ਉੱਤਰ ਭਾਰਤ ‘ਚ ਵੇਸਟਰਨ ਡਿਸਰਬੈਂਸ ਦਾ ਅਸਰ ਖ਼ਤਮ ਹੁੰਦਾ ਦਿਖ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ 'ਚ ਅਗਲੇ ਕੁਝ ਦਿਨ ਧੁੱਪ ਲਗਾਤਾਰ ਦਿਖਾਈ ਦੇਵੇਗੀ।ਪੰਜਾਬ ਲਈ ਰਾਹਤ ਦੀ ਖਬਰ ਹੈ। ਅਗਲੇ ਕੁਝ ਦਿਨ ਮੌਸਮ ਸਾਫ ਰਹੇਗਾ। ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਸੋਮਵਾਰ ਨੂੰ ਚੰਗੀ ਧੁੱਪ ਨਿਕਲਣ ਨਾਲ ਠੰਢ ਤੋਂ ਕੁਝ ਰਾਹਤ ਮਿਲੀ।ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੰਗਲਵਾਰ ਸਵੇਰੇ ਧੁੱਪ ਨਿਕਲੀ ਹੈ। ਹਾਲਾਂਕਿ ਕੁਝ ਇਲਾਕਿਆਂ 'ਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਦੋਵਾਂ ਰਾਜਾਂ ਵਿੱਚ ਮੌਸਮ ਸਾਫ਼ ਰਹੇਗਾ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪੰਜਾਬ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਹੋ ਗਿਆ ਸੀ। ਉਮੀਦ ਕੀਤੀ ਜਾ ਰਹੀ ਸੀ ਕਿ ਮੀਂਹ ਰੁਕਣ ਤੋਂ ਬਾਅਦ ਤਾਪਮਾਨ ਤੇਜ਼ੀ ਨਾਲ ਵਧੇਗਾ।
.
Then the weather can change? What will the weather be like for the next few days! Know the weather forecast!
.
.
.
#punjabnews #weathernews #punjabweather
~PR.182~

Free Traffic Exchange