ਦਸੂਹਾ ਦੇ ਨੌਜਵਾਨ ਦੀ ਪੁਰਤਗਾਲ ’ਚ ਸੜਕ ਹਾਦਸੇ ਵਿੱਚ ਮੌ+ਤ, ਦੇਖੋ ਮਾਂ ਕਿਵੇਂ ਪਾ ਰਹੀ ਦੁਹਾਈਆਂ! |OneIndia Punjabi

2024-02-06 0

ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਖ਼ਬਰ ਪੁਰਤਗਾਲ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਪੁਰਤਗਾਲ ਵਿੱਚ ਵਾਪਰੇ ਇੱਕ ਸੜਕ ਹਾਦਸੇ ’ਚ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ (24) ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਜਿੰਦਰ ਕਰੀਬ ਡੇਢ ਸਾਲ ਪਹਿਲਾਂ ਪੁਰਤਗਾਲ ਗਿਆ ਸੀ। ਤਜਿੰਦਰ ਦੀ ਮੌਤ ਦੀ ਸੂਚਨਾ ਮਿਲਣ ਮਗਰੋਂ ਇਲਾਕੇ ’ਚ ਸੋਗ ਹੈ। ਪਰਿਵਾਰ ਦੇ ਨਜ਼ਦੀਕੀ ਰਾਜਾ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਹੈ ਕਿ 3 ਫਰਵਰੀ ਦੀ ਰਾਤ ਨੂੰ ਤਜਿੰਦਰ ਸਿੰਘ ਆਪਣੀ ਕਾਰ ’ਤੇ ਘਰ ਪਰਤ ਰਿਹਾ ਸੀ ਕਿ ਅਚਾਨਕ ਕਾਰ ਦਾ ਸਤੁੰਲਨ ਵਿਗੜ ਗਿਆ ਤੇ ਕਾਰ ਨੇੜੇ ਵਗਦੀ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਤਜਿੰਦਰ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਪੁਰਤਗਾਲ ਦੇ ਸਫ਼ਾਰਤਖਾਨੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
.
Dasuya's youth died in a road accident in Portugal, see how the mother is crying!
.
.
.
#portugalnews #dasuyanews #tajindersingh
~PR.182~