ਕਤਰ ਦੀ ਇਕ ਜੇਲ੍ਹ ਵਿਚ ਬੰਦ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚੋਂ 7 ਭਾਰਤ ਪਰਤ ਆਏ ਹਨ। ਇਹ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲਾ (MEA) ਨੇ ਕਿਹਾ ਕਿ ਭਾਰਤ ਇਸ ਫੈਸਲੇ ਦਾ ਸਵਾਗਤ ਕਰਦਾ ਹੈ। ਇਹ ਜਾਸੂਸੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਭਾਰਤ ਦੀ ਬੇਨਤੀ 'ਤੇ ਕਤਰ ਦੇ ਅਮੀਰ ਵੱਲੋਂ ਪਹਿਲਾਂ ਹੀ ਉਨ੍ਹਾਂ ਦੀ ਸਜ਼ਾ ਘਟਾ ਦਿੱਤੀ ਗਈ ਸੀ ਅਤੇ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। ਹੁਣ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।ਵਿਦੇਸ਼ ਮੰਤਰਾਲਾ ਨੇ ਕਿਹਾ, ''ਭਾਰਤ ਸਰਕਾਰ ਕਤਰ 'ਚ ਹਿਰਾਸਤ ਵਿਚ ਲਏ ਗਏ ਦਹਰਾ ਗਲੋਬਲ ਕੰਪਨੀ ਲਈ ਕੰਮ ਕਰਨ ਵਾਲੇ 8 ਭਾਰਤੀ ਨਾਗਰਿਕਾਂ ਦੀ ਰਿਹਾਈ ਦਾ ਸੁਆਗਤ ਕਰਦੀ ਹੈ।'' ਮੰਤਰਾਲਾ ਨੇ ਕਿਹਾ,'' ਰਿਹਾਅ ਕੀਤੇ ਗਏ 8 ਭਾਰਤੀਆਂ 'ਚੋਂ 7 ਭਾਰਤ ਪਰਤ ਆਏ ਹਨ।
.
In Qatar, 'punishment is a death', these 8 former officers of the Indian Navy came out in the face of death!
.
.
.
#Qatarnews #IndianNavyofficers #latestnews
~PR.182~