ਮੱਧ ਪ੍ਰਦੇਸ਼ ਦੇ ਇੰਦੌਰ 'ਚ ਰਿਸ਼ਤਿਆਂ ਨੂੰ ਤੋੜਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ 'ਚ ਆਪਣੀ ਮਾਮੀ ਦੇ ਪਿਆਰ 'ਚ ਪਾਗਲ ਹੋਏ ਭਾਣਜੇ ਨੇ ਆਪਣੀ ਮਾਮੀ ਅਤੇ ਉਸ ਦੇ ਦੋਸਤਾਂ ਨਾਲ ਮਿਲ ਕੇ ਆਪਣੇ ਮਾਮੇ ਦਾ ਯੋਜਨਾਬੱਧ ਤਰੀਕੇ ਨਾਲ ਕਤਲ ਕਰ ਦਿੱਤਾ। ਪੁਲਸ ਨੇ ਇਸ ਅੰਨ੍ਹੇ ਕਤਲ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇੰਦੌਰ ਦੇ ਦਵਾਰਕਾਪੁਰੀ ਥਾਣਾ ਖੇਤਰ 'ਚ ਪੁਲਸ ਨੇ 12 ਘੰਟਿਆਂ ਦੇ ਅੰਦਰ ਹੀ ਕਤਲ ਕਾਂਡ ਦਾ ਪਰਦਾਫਾਸ਼ ਕਰਦੇ ਹੋਏ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਦੀ ਪਤਨੀ ਅਤੇ ਭਾਣਜੇ ਨੇ ਕਤਲ ਦੀ ਸਾਜ਼ਿਸ਼ ਰਚ ਕੇ ਮਾਮੇ ਦਾ ਕਤਲ ਕਰ ਦਿੱਤਾ। ਜਾਣਕਾਰੀ ਦਿੰਦਿਆਂ ਵਧੀਕ ਡੀਸੀਪੀ ਅਭਿਨਵ ਵਿਸ਼ਵਕਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਭਾਣਜੇ ਦੇ ਨਾਜਾਇਜ਼ ਸਬੰਧ ਸਨ। ਜਿਸ ਨੂੰ ਲੈ ਕੇ ਭਾਣਜੇ ਨੇ ਆਪਣੇ ਨਾਬਾਲਗ ਦੋਸਤਾਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ।
.
.
.
#madhyapradeshnews #latestnews #punjabnews
~PR.182~