ਸਰਵਣ ਸਿੰਘ ਪੰਧੇਰ ਨੇ ਸਿਵਿਲ ਸੋਸਾਇਟੀ ਨੂੰ ਖ਼ਾਸ ਅਪੀਲ, ਵੱਧ-ਚੜ ਕੇ ਅੰਦੋਲਨ 'ਚ ਸ਼ਾਮਿਲ ਹੋਣ ਦੀ ਕੀਤੀ ਬੇਨਤੀ |

2024-02-17 0

ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਮੁੱਖ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਪਟਿਆਲਾ ਦੇ ਸ਼ੰਭੂ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਖਨੌਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨ ਯੂਨੀਅਨ ਦੇ ਇਸ ਧੜੇ ਨੇ 13 ਫਰਵਰੀ ਨੂੰ “ਦਿੱਲੀ ਚਲੋ” ਦਾ ਸੱਦਾ ਦਿੱਤਾ ਹੈ ਪਰ ਹਰਿਆਣਾ ਨੇ ਪੰਜਾਬ ਰਾਜ ਨਾਲ ਲੱਗਦੀ ਆਪਣੀ ਸਰਹੱਦ ਨੂੰ ਨਾਕਾਬੰਦੀ ਕਰਕੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੀ ਭਾਰੀ ਤਾਇਨਾਤੀ ਨਾਲ ਸੀਲ ਕਰ ਦਿੱਤਾ ਹੈ।13 ਅਤੇ 14 ਫਰਵਰੀ ਨੂੰ ਜਦੋਂ ਕਿਸਾਨ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਨ੍ਹਾਂ 'ਤੇ ਹਰਿਆਣਾ ਪੁਲਿਸ ਵਲੋਂ ਕਥਿਤ ਤੌਰ ਉੱਤੇ ਅੱਥਰੂ ਗੈਸ ਦੇ ਗੋਲੇ ਅਤੇ ਪੇਲੈਟ ਗੋਲੀਆਂ ਦਾਗੀਆਂ ਗਈਆਂ ਸਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਵੱਡਾ ਬਿਆਨ ਦਿੱਤਾ ਹੈ।
.
Sarwan Singh Pandher made a special appeal to the civil society, requested to join the movement more and more.
.
.
.
#farmersprotest #kisanandolan #sarwansinghpandher
~PR.182~