ਫਤਿਹਗੜ੍ਹ ਸਾਹਿਬ: ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਕਰੀਬ ਤਿੰਨ ਮੋਟਰਸਾਈਕਲ ਸਵਾਰਾਂ ਨੇ ਪਵਿੱਤਰ ਸਿੰਘ ਦੇ ਘਰ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਮੌਕੇ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਗੋਲੀਆਂ ਨਾਲ ਘਰ ਦਾ ਗੇਟ ਛਲਣੀ ਹੋ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪਰਿਵਾਰਿਕ ਮੈਂਬਰ ਨੇ ਦੱਸਿਆ ਸੀ ਕਿ ਅੱਜ ਸਵੇਰੇ ਜਦੋਂ ਉਹ ਚਾਹ ਪੀ ਰਹੇ ਸਨ ਤਾਂ ਕਿਸੇ ਨੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ, ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਕਰੀਬ 5 ਫਾਇਰ ਕੀਤੇ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਹੈ, ਉਨ੍ਹਾਂ ਨੂੰ ਅਜੇ ਕਿਸੇ ਤੇ ਸ਼ੱਕ ਨਹੀਂ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਪੀ ਰਕੇਸ਼ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ 5 ਰਾਊਂਡ ਫਾਇਰਿੰਗ ਦੇ ਹੋਏ ਹਨ ਜਦੋਂ ਕਿ ਇੱਕ ਜਿੰਦਾ ਕਾਰਤੂਸ ਬਰਾਮਦ ਹੋਇਆ ਹੈ, ਜਿਸਦੀ ਜਾਂਚ ਜਾਰੀ ਹੈ।