ਅੰਮ੍ਰਿਤਸਰ ਵਿਖੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 26 ਤਰੀਕ ਨੂੰ ਹਜ਼ਾਰਾਂ ਕਿਸਾਨ ਟਰੈਕਟਰ ਮਾਰਚ ਰਾਹੀਂ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕਰਨਗੇ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਭਾਜਪਾ ਪੰਜਾਬ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਵੱਡੀਆਂ ਰੈਲੀਆਂ, ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ ਅਤੇ ਮੰਤਰੀਆਂ ਦੇ ਘਰ ਘੇਰੇ ਜਾਣਗੇ। ਸਾਡੀਆਂ 12 ਮੰਗਾਂ ਨੂੰ ਲੈ ਕੇ ਅਜੇ ਤੱਕ ਕੋਈ ਵੀ ਗੱਲਬਾਤ ਨਹੀਂ ਕੀਤੀ ਕਿ ਸਾਡੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਅਸੀਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹਾਂ।